Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 141

ਜ਼ਬੂਰ 141:4-10

Help us?
Click on verse(s) to share them!
4ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!
5ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
6ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
7ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।
8ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
9ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
10ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!

Read ਜ਼ਬੂਰ 141ਜ਼ਬੂਰ 141
Compare ਜ਼ਬੂਰ 141:4-10ਜ਼ਬੂਰ 141:4-10