Text copied!
Bibles in Panjabi

ਜ਼ਬੂਰ 141:4-10 in Panjabi

Help us?

ਜ਼ਬੂਰ 141:4-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!
5 ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
6 ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
7 ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।
8 ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
9 ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
10 ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!
ਜ਼ਬੂਰ 141 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ