2ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
3ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
4ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
5ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।