5 ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
6 ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
7 ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।