3ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਗੂੰ!
4ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ।
5ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।