4ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ।
5ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।
6ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।