Text copied!
Bibles in Panjabi

ਜ਼ਬੂਰ 143:6-11 in Panjabi

Help us?

ਜ਼ਬੂਰ 143:6-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
7 ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!
8 ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
9 ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
10 ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
11 ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
ਜ਼ਬੂਰ 143 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ