Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 143

ਜ਼ਬੂਰ 143:6-12

Help us?
Click on verse(s) to share them!
6ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
7ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!
8ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
9ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
10ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
11ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
12ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।

Read ਜ਼ਬੂਰ 143ਜ਼ਬੂਰ 143
Compare ਜ਼ਬੂਰ 143:6-12ਜ਼ਬੂਰ 143:6-12