6ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
7ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!
8ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
9ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!