1ਦਾਊਦ ਦਾ ਭਜਨ। ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,
2ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
3ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?