12ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।
13ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,
14ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,