4ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
5ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆਂ ਨਿੱਕਲੇ!
6ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਤੀਰ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ!
7ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
8ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
9ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
10ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
11ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।