Text copied!
Bibles in Panjabi

ਜ਼ਬੂਰ 144:4-12 in Panjabi

Help us?

ਜ਼ਬੂਰ 144:4-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
5 ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆਂ ਨਿੱਕਲੇ!
6 ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਤੀਰ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ!
7 ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
8 ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
9 ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
10 ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
11 ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।
12 ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।
ਜ਼ਬੂਰ 144 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ