1ਉਸਤਤ: ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
2ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
3ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।