Text copied!
Bibles in Panjabi

ਜ਼ਬੂਰ 145:11-19 in Panjabi

Help us?

ਜ਼ਬੂਰ 145:11-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
12 ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
13 ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।
14 ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
15 ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।
16 ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।
17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
18 ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
19 ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
ਜ਼ਬੂਰ 145 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ