14 ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
15 ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।
16 ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।