14ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
15ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।
16ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।
17ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
18ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
19ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
20ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।