3 ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
4 ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
5 ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l
6 ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।