Text copied!
Bibles in Panjabi

ਜ਼ਬੂਰ 145:4-12 in Panjabi

Help us?

ਜ਼ਬੂਰ 145:4-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
5 ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l
6 ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।
7 ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
9 ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
10 ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
11 ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
12 ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
ਜ਼ਬੂਰ 145 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ