9ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
12ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।