2ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
3ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
4ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!