4ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
5ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
6ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।