5ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
6ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
9ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
10ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!