Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 147

ਜ਼ਬੂਰ 147:11-20

Help us?
Click on verse(s) to share them!
11ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
12ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
13ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
14ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
16ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
17ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
18ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
19ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
20ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!

Read ਜ਼ਬੂਰ 147ਜ਼ਬੂਰ 147
Compare ਜ਼ਬੂਰ 147:11-20ਜ਼ਬੂਰ 147:11-20