14ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
16ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
17ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
18ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।