2ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।
3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
4ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
5ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।