Text copied!
Bibles in Panjabi

ਜ਼ਬੂਰ 147:3-10 in Panjabi

Help us?

ਜ਼ਬੂਰ 147:3-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
4 ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
5 ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6 ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
7 ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
8 ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9 ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
10 ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
ਜ਼ਬੂਰ 147 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ