Text copied!
Bibles in Panjabi

ਜ਼ਬੂਰ 147:3-20 in Panjabi

Help us?

ਜ਼ਬੂਰ 147:3-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
4 ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
5 ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6 ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
7 ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
8 ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9 ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
10 ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
11 ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
12 ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
13 ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
14 ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
15 ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
16 ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
17 ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
18 ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
19 ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
20 ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!
ਜ਼ਬੂਰ 147 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ