4ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
5ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
7ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
8ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
10ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।