9ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
10ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
11ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
12ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
13ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
14ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।