Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 148

ਜ਼ਬੂਰ 148:2-11

Help us?
Click on verse(s) to share them!
2ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
3ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!
4ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
5ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
6ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
7ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
8ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
9ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
10ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,
11ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,

Read ਜ਼ਬੂਰ 148ਜ਼ਬੂਰ 148
Compare ਜ਼ਬੂਰ 148:2-11ਜ਼ਬੂਰ 148:2-11