Text copied!
Bibles in Panjabi

ਜ਼ਬੂਰ 148:7-14 in Panjabi

Help us?

ਜ਼ਬੂਰ 148:7-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
8 ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
9 ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
10 ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,
11 ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,
12 ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
13 ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
14 ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!
ਜ਼ਬੂਰ 148 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ