1ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।
3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,