Text copied!
Bibles in Panjabi

ਜ਼ਬੂਰ 149:1-6 in Panjabi

Help us?

ਜ਼ਬੂਰ 149:1-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
2 ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।
3 ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
5 ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
6 ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
ਜ਼ਬੂਰ 149 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ