5ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
7ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,
8ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
9ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!