2ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
3ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
4ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?
5ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।
6ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ।
7ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!