3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
4ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,
5ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।