Text copied!
Bibles in Panjabi

ਜ਼ਬੂਰ 16:1-9 in Panjabi

Help us?

ਜ਼ਬੂਰ 16:1-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।
2 ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ।
3 ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।
4 ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।
5 ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।
6 ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ।
7 ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ।
8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
9 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
ਜ਼ਬੂਰ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ