7 ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ।
8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
9 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
10 ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।
11 ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।