8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
9ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
10ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।