8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
9 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
10 ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।