2ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ, ਤੇਰੀਆਂ ਅੱਖੀਆਂ ਸਿਧਿਆਈ ਨੂੰ ਵੇਖਣ।
3ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ।
4ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।
5ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
6ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
7ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
8ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
9ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।