5 ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
6 ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
7 ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
8 ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
9 ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
10 ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ।
11 ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ।
12 ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ।