Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 17

ਜ਼ਬੂਰ 17:7-15

Help us?
Click on verse(s) to share them!
7ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
8ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
9ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
10ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ।
11ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ।
12ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ।
13ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,
14ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ।
15ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।

Read ਜ਼ਬੂਰ 17ਜ਼ਬੂਰ 17
Compare ਜ਼ਬੂਰ 17:7-15ਜ਼ਬੂਰ 17:7-15