13 ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
14 ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
15 ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।