Text copied!
Bibles in Panjabi

ਜ਼ਬੂਰ 18:2-6 in Panjabi

Help us?

ਜ਼ਬੂਰ 18:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।
3 ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
4 ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
5 ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।
6 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ