Text copied!
Bibles in Panjabi

ਜ਼ਬੂਰ 18:23-40 in Panjabi

Help us?

ਜ਼ਬੂਰ 18:23-40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
24 ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
25 ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
26 ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
27 ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ।
28 ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।
29 ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
30 ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
31 ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
32 ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
33 ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
34 ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
35 ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
36 ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।
37 ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
38 ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ।
39 ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ।
40 ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ