24 ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
25 ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
26 ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
27 ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ।
28 ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।
29 ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
30 ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
31 ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
32 ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।