Text copied!
Bibles in Panjabi

ਜ਼ਬੂਰ 18:32-36 in Panjabi

Help us?

ਜ਼ਬੂਰ 18:32-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
33 ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
34 ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
35 ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
36 ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ