38 ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ।
39 ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ।
40 ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।
41 ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
42 ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।